ਹੁਣੇ ਹੁਣੇ ਸੁਖਬੀਰ ਬਾਦਲ ਦੇ ਬਾਰੇ ਆਈ ਇਹ ਵੱਡੀ ਖ਼ਬਰ ਜਲਦੀ ਦੇਖੋ

Uncategorized

 ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਚੱਲ ਰਹੀਆਂ ਗੱਠਜੋੜ ਦੀਆਂ ਚਰਚਾਵਾਂ ਨੂੰ ਉਸ ਸਮੇਂ ਵਿਰਾਮ ਲੱਗ ਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲ ਗਠਜੋੜ ਕਾਰਨ ਤੋਂ ਕੋਰੀ ਨਾਂਹ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸਿਆਸੀ ਖੇਮਿਆਂ ਵਿੱਚ ਇਹ ਚਰਚਾ ਚੱਲ ਰਹੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਜੋ ਕਿਸੇ ਸਮੇਂ ਨਹੂੰ ਮਾਸ ਦਾ ਰਿਸ਼ਤਾ ਕਹਾਉਂਦੇ ਸਨ ਇੱਕ ਵਾਰ ਫਿਰ ਤੋਂ ਗਠਜੋੜ ਕਰਕੇ ਲੋਕ ਸਭਾ ਚੋਣਾਂ ਲੜਨਗੇ। ਉਥੇ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨਾਲ ਗਠਜੋੜ ਨਾ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਦੇ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲਦੇ ਹੋਏ ਨਜ਼ਰ ਆ ਰਹੇ ਹਨ।

 ਸਿਆਸੀ ਹਲਕਿਆਂ ਵਿੱਚ ਇੱਕ ਵਾਰ ਫਿਰ ਚਰਚਾ ਛਿੜ ਗਈ ਹੈ ਕਿ ਆਪਣੀ ਹੋਂਦ ਨੂੰ ਬਚਾਉਣ ਲਈ ਸੰਘਰਸ਼ ਕਰ ਰਿਹਾ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਮੁੜ ਰਾਜਨੀਤੀ ਵਿੱਚ ਕਿਸ ਤਰਾਂ ਸਥਾਪਤ ਕਰ ਸਕੇਗਾ। ਜੇਕਰ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਇਕੱਲੇ-ਇਕੱਲੇ ਹੀ ਇਹ ਚੋਣਾਂ ਲੜੀਆਂ ਗਈਆਂ ਸਨ। ਅਲੱਗ-ਅਲੱਗ ਚੋਣਾਂ ਲੜਨ ਕਾਰਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਘਾਟਾ ਝੱਲਣਾ ਪਿਆ ਉੱਥੇ ਹੀ ਭਾਜਪਾ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਵੱਡਾ ਖਮਿਆਜ਼ਾ ਇਹਨਾਂ ਚੋਣਾਂ ‘ਚ ਭੁਗਤਣਾ ਪਿਆ

 ਇਸ ਮੌਕੇ ਸੀਨੀਅਰ ਪੱਤਰਕਾਰ ਚੰਦਰ ਪ੍ਰਕਾਸ਼ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੱਠਜੋੜ ਨਾ ਕਰਨ ਦੇ ਐਲਾਨ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਸਮੇਂ ਦੀ ਲੋੜ ਹੈ। ਜੇਕਰ ਦੋਵੇਂ ਹੀ ਸਿਆਸੀ ਪਾਰਟੀਆਂ ਗੱਠਜੋੜ ਨਹੀਂ ਕਰਦੀਆਂ ਤਾਂ ਇਸ ਦਾ ਵੱਡਾ ਸਿਆਸੀ ਨੁਕਸਾਨ ਦੋਵੇਂ ਹੀ ਪਾਰਟੀਆਂ ਨੂੰ ਝੱਲਣਾ ਪਵੇਗਾ। ਭਾਜਪਾ ਦਾ ਪਿੰਡਾਂ ਵਿੱਚ ਪਹਿਲਾ ਹੀ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦਿਆਂ ਆਧਾਰ ਨਹੀਂ ਬਣ ਪਾ ਰਿਹਾ ਤਾਂ ਉੱਧਰ ਸ਼੍ਰੋਮਣੀ ਅਕਾਲੀ ਦਲ ਵੀ ਹਾਸ਼ੀਏ ‘ਤੇ ਚਲਾ ਗਿਆ

ਸੀਨੀਅਰ ਪੱਤਰਕਾਰ ਦਾ ਕਹਿਣਾ ਕਿ ਭਾਵੇਂ ਭਾਜਪਾ ਇਕ ਕੌਮੀ ਰਾਜਨੀਤਿਕ ਪਾਰਟੀ ਹੈ ਪਰ ਕਿਤੇ ਨਾ ਕਿਤੇ ਇਨ੍ਹਾਂ ਨੂੰ ਖੇਤਰੀ ਪਾਰਟੀ ਨਾਲ ਸਮਝੌਤਾ ਕਰਕੇ ਹੀ ਸੱਤਾ ਮਿਲ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਲ ਵੀ ਵਰਕਰਾਂ ਦਾ ਇੱਕ ਵੱਡਾ ਕੇਡਰ ਹੈ ਜਿਸਨੂੰ ਸਾਂਭਣਾ ਸਮੇਂ ਦੀ ਲੋੜ ਹੈ। ਭਾਜਪਾ ਭਾਵੇਂ ਆਪਣੇ ਦਮ ‘ਤੇ ਚੋਣ ਲੜਨ ਦੀ ਗੱਲ ਆਖ ਰਹੀ ਹੈ ਪਰ ਪਿੰਡਾਂ ਵਿੱਚ ਭਾਜਪਾ ਦਾ ਕੋਈ ਬਹੁਤਾ ਆਧਾਰ ਨਜ਼ਰ ਨਹੀਂ ਆ ਰਿਹਾ। ਸਗੋਂ ਅਲੱਗ-ਅਲੱਗ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜ ਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੱਡਾ ਰਾਜਨੀਤਿਕ ਘਾਟਾ ਹੀ ਖਾਧਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *