ਬੈਂਕ’ਚ ਖਾਤਿਆਂ ਵਾਲੇ ਹੋ ਜਾਵੇ ਸਾਵਧਾਨ ਪੰਜਾਬ ਤੋਂ ਆਈ ਅਜਿਹੀ ਖਬਰ ਸੁਣ ਲੋਕਾਂ ਦੇ ਉਡੇ ਹੋਸ਼

Uncategorized

ਫ਼ਿਰੋਜ਼ਪੁਰ ਸ਼ਹਿਰ ਤੋਂ ਬੈਂਕ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਅਣਪਛਾਤੇ ਵਿਅਕਤੀ ਨੇ ਸਖ਼ਤ ਸੁਰੱਖਿਆ ਵਿਚਕਾਰ ਆਈਸੀਆਈਸੀਆਈ ਬੈਂਕ ਵਿੱਚੋਂ ਕਰੋੜਾਂ ਰੁਪਏ ਚੋਰੀ ਕਰ ਲਏ ਹਨ। ਬੈਂਕ ਮੈਨੇਜਮੈਂਟ ਨੂੰ ਜਿਵੇਂ ਹੀ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਬੈਂਕ ਅਧਿਕਾਰੀਆਂ ਨੇ ਇਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਹੈ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਮਾਮਲਾ ਫ਼ਿਰੋਜ਼ਪੁਰ ਸ਼ਹਿਰ ਦੇ ਮਾਲ ਰੋਡ ‘ਤੇ ਸਥਿਤ ਆਈਸੀਆਈਸੀਆਈ ਬੈਂਕ ਦਾ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਬੈਂਕ ਦਾ ਸਾਫ਼ਟਵੇਅਰ ਹੈਕ ਕਰਕੇ ਕਰੋੜਾਂ ਰੁਪਏ ਚੋਰੀ ਕਰ ਲਏ ਹਨ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਿਰੋਜ਼ਪੁਰ ਦੇ ਇਨਵੈਸਟੀਗੇਸ਼ਨ ਐਸਪੀ ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਆਈ.ਸੀ.ਆਈ.ਸੀ.ਆਈ ਬੈਂਕ ਦੇ ਅਧਿਕਾਰੀਆਂ ਵੱਲੋਂ ਲਿਖਤੀ ਸ਼ਿਕਾਇਤ ਮਿਲੀ ਹੈ। ਸ਼ਿਕਾਇਤ ਵਿੱਚ ਅਧਿਕਾਰੀਆਂ ਨੇ ਦੋਸ਼ ਲਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਬੈਂਕ ਦੇ ਸਾਫ਼ਟਵੇਅਰ ਦੀ ਵਰਤੋਂ ਕਰਕੇ ਫ਼ਿਰੋਜ਼ਪੁਰ ਸ਼ਹਿਰ ਵਿੱਚੋਂ 15,47,46,177 ਰੁਪਏ ਚੋਰੀ ਕਰ ਲਏ ਹਨ।

ਬੈਂਕ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਸ਼ਿਕਾਇਤ ਮੁਹਾਲੀ ਤੋਂ ਫ਼ਿਰੋਜ਼ਪੁਰ ਤਬਦੀਲ ਕਰ ਦਿੱਤੀ ਹੈ। ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ ‘ਤੇ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *