ਹੁਣੇ ਹੁਣੇ ਚੋਟੀ ਦੇ ਇਸ ਵੱਡੇ ਲੀਡਰ ਦਾ ਸਰੇਆਮ ਗੋ ਲੀਆਂ ਮਾਰ ਕੀਤਾ ਕ ਤਲ

Uncategorized

ਪਛਮੀ ਬੰਗਾਲ ਦੇ ਦਖਣੀ 24 ਪਰਗਨਾ ਜ਼ਿਲ੍ਹੇ ਦੇ ਜੋਯਨਗਰ ਖੇਤਰ ਵਿਚ ਸੋਮਵਾਰ ਸਵੇਰੇ ਤ੍ਰਿਣਮੂਲ ਕਾਂਗਰਸ ਦੇ ਇਕ ਸਥਾਨਕ ਨੇਤਾ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ, ਜਿਸ ਤੋਂ ਬਾਅਦ ਲੋਕਾਂ ਦੇ ਇਕ ਸਮੂਹ ਨੇ ਕਥਿਤ ਹਮਲਾਵਰ ਦਾ ਕੁੱਟ-ਕੁੱਟ ਕਤਲ ਕਰ ਦਿਤਾ। ਇਕ ਅਧਿਕਾਰੀ ਨੇ ਦਸਿਆ ਕਿ ਬਮੂੰਗਾਚੀ ਦੇ ਤ੍ਰਿਣਮੂਲ ਕਾਂਗਰਸ ਦੇ ਖੇਤਰ ਦੇ ਪ੍ਰਧਾਨ ਸੈਫੂਦੀਨ ਲਸਕਰ ਨੂੰ ਕੁਝ ਬਦਮਾਸ਼ਾਂ ਨੇ ਜੋਏਨਗਰ ਖੇਤਰ ’ਚ ਉਨ੍ਹਾਂ ਦੇ ਘਰ ਦੇ ਨੇੜੇ ਗੋਲੀ ਮਾਰ ਦਿਤੀ।

ਸਥਾਨਕ ਲੋਕਾਂ ਨੇ ਦਸਿਆ ਕਿ ਲਸਕਰ ਦੇ ਸਮਰਥਕਾਂ ਨੇ ਕਥਿਤ ਹਮਲਾਵਰਾਂ ’ਚੋਂ ਇਕ ਨੂੰ ਫੜ ਲਿਆ ਅਤੇ ਉਸ ਦੀ ਕੁਟਮਾਰ ਕੀਤੀ। ਲਸਕਰ ਦੀ ਪਤਨੀ ਪੰਚਾਇਤ ਮੁਖੀ ਹੈ। ਤ੍ਰਿਣਮੂਲ ਕਾਂਗਰਸ ਦੇ ਸਥਾਨਕ ਨੇਤਾਵਾਂ ਨੇ ਦੋਸ਼ ਲਗਾਇਆ ਕਿ ਲਸਕਰ ਦੇ ਕਤਲ ਪਿੱਛੇ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀ.ਪੀ.ਆਈ.-ਐਮ.) ਦੇ ਸਮਰਥਕਾਂ ਦਾ ਹੱਥ ਹੈ।ਇਸ ਦੌਰਾਨ ਨੇੜਲੇ ਇਲਾਕਿਆਂ ਦੇ ਸੀ.ਪੀ.ਆਈ. (ਐਮ) ਸਮਰਥਕਾਂ ਨੇ ਦਾਅਵਾ ਕੀਤਾ ਕਿ ਘਟਨਾ ਤੋਂ ਬਾਅਦ, ਲਸਕਰ ਦੇ ਹਮਾਇਤੀਆਂ ਨੇ ਉਨ੍ਹਾਂ ਦੇ ਘਰਾਂ ’ਚ ਭੰਨਤੋੜ ਕੀਤੀ ਅਤੇ ਕੁਝ ਘਰਾਂ ਨੂੰ

ਅੱਗ ਲਗਾ ਦਿਤੀ। ਸੀ.ਪੀ.ਆਈ. (ਐਮ) ਦੀ ਕੇਂਦਰੀ ਕਮੇਟੀ ਦੇ ਮੈਂਬਰ ਸੁਜਾਨ ਚੱਕਰਵਰਤੀ ਨੇ ਕਿਹਾ ਕਿ ਹਰ ਮੌਤ ਮੰਦਭਾਗੀ ਹੈ ਅਤੇ ਪੁਲਿਸ ਨੂੰ ਕਾਤਲਾਂ ਨੂੰ ਫੜਨ ਅਤੇ ਸਾਜ਼ਸ਼ ਦਾ ਪਰਦਾਫਾਸ਼ ਕਰਨ ਲਈ ਸਹੀ ਜਾਂਚ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ, ‘‘ਸੈਫੂਦੀਨ ਲਸਕਰ ਦਾ ਕਤਲ ਤ੍ਰਿਣਮੂਲ ਕਾਂਗਰਸ ਦੇ ਅੰਦਰੂਨੀ ਕਲੇਸ਼ ਦਾ ਨਤੀਜਾ ਹੈ, ਇਸ ਲਈ ਸੀ.ਪੀ.ਆਈ. (ਐਮ) ਨੂੰ ਦੋਸ਼ੀ ਠਹਿਰਾਉਣ ਦਾ ਕੋਈ ਮਤਲਬ ਨਹੀਂ ਹੈ।’’

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ=ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *