18 ਕਿਸਾਨ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚਾ ਨੇ 20 ਨਵੰਬਰ ਨੂੰ ਹਰਿਆਣਾ ਤੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ,ਐੱਸ.ਡੀ.ਐੱਮ ਦਫ਼ਤਰਾਂ ਦੇ ਅੱਗੇ ਪਰਾਲੀ ਦੀਆਂ ਭਰੀਆਂ ਟਰਾਲੀਆਂ ਨਾਲ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਕਿਸਾਨ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਗੁਰਵਿੰਦਰ ਸਿੰਘ ਭੰਗੂ, ਸੁਖਦੇਵ ਸਿੰਘ ਭੋਜਰਾਜ ਨੇ ਮੀਟਿੰਗ ਵਿਚ ਲਏ ਗਏ ਫੈਸਲਿਆਂ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਕਿਸਾਨ ਜਥੇਬੰਦੀਆਂ ਦੀ ਏਕਤਾ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ 20 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਦੇ ਡਿਪਟੀ ਕਮਿਸ਼ਨਰਾਂ, ਐੱਸ ਡੀ. ਐੱਮ ਦਫਤਰਾਂ ਸਾਹਮਣੇ ਪਰਾਲੀ ਨਾਲ ਭਰੀਆਂ ਟਰੈਕਟਰ ਟਰਾਲੀਆਂ ਸਮੇਤ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਮਜਦੂਰਾਂ ਖਿਲਾਫ਼ ਨਫ਼ਰਤ ਤੇ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਪਰਾਲੀ ਦਾ ਠੋਸ ਹੱਲ ਕਰਨ, ਪਰਾਲੀ ਸਾੜਨ ’ਤੇ ਦਰਜ਼ ਕੀਤੇ ਕੇਸ ਤੇ ਮਾਲ ਵਿਭਾਗ ਦੇ ਰਿਕਾਰਡ ਵਿਚ ਕੀਤੀਆਂ ਲਾਲ ਐਂਟਰੀਆਂ ਰੱਦ ਕਰਨ, ਰੱਦ ਕੀਤੇ ਪਾਸਪੋਰਟ ਬਣਾਉਣ ਤੇ ਹਥਿਆਰਾਂ ਦੇ ਰੱਦ ਕੀਤੇ ਲਾਇਸੈਂਸ ਮੁੜ ਬਣਾਉਣ ਅਤੇ ਸਬਸਿਡੀਆਂ ਬਹਾਲ ਕੀਤੀਆਂ ਜਾਣ ਦੀ ਮੰਗ ਕੀਤੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ