ਪੰਜਾਬ ਚ ਹੋਣ ਜਾ ਰਹੀਆਂ ਪੰਚਾਇਤੀ ਅਤੇ ਨਗਰ ਨਿਗਮਾਂ ((Municipal Corporation) ਦੀਆਂ ਚੋਣਾਂ ਨੂੰ ਲੈਕੇ ਜਿੱਥੇ ਸਿਆਸੀ ਪਾਰਟੀਆਂ ਵੱਲੋਂ ਵੀ ਆਪਣੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਨੇ ਤਾਂ ਉੱਥੇ ਹੀ ਹੁਣ ਸੂਬਾ ਚੋਣ ਕਮੀਸ਼ਨ ਵੱਲੋਂ ਵੀ ਚੋਣ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਮੁਕੰਮਲ ਕਰ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ, ਭਰੋਸੇਯੋਗ ਸੂਤਰਾਂ ਅਨੁਸਾਰ ਇਹ ਚੋਣਾਂ ਜਨਵਰੀ ਮਹੀਨੇ ਵਿੱਚ ਕਰਵਾਏ ਜਾਣ ਦਾ ਅਨੁਮਾਨ ਹੈ, ਸੂਤਰਾਂ ਮੁਤਾਬਿਕ ਮੁੱਖਮੰਤਰੀ ਦਫ਼ਤਰ ਵੱਲੋਂ
ਕੁੱਝ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਦਸੰਬਰ ਮਹੀਨੇ ਦੀ 15 ਤਰੀਕ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਕੀਤਾ ਸਕਦਾ ਹੈ ਜਿਸ ਨੂੰ ਲੈਕੇ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨਤੁਹਾਨੂੰ ਦੱਸ ਦਈਏ ਕਿ ਅਗਲੇ ਵਰ੍ਹੇ ਜਨਵਰੀ ਵਿੱਚ ਪਟਿਆਲਾ , ਅੰਮ੍ਰਿਤਸਰ ਅਤੇ ਜਲੰਧਰ ਦੀਆਂ ਮਿਉਂਸਿਪਲ ਕਾਰਪੋਰੇਸ਼ਨਾਂ ਆਪਣਾ ਕਾਰਜਕਾਲ ਪੂਰਾ ਕਰ ਰਹੀਆਂ ਹਨ, ਇਸ ਤੋਂ ਇਲਾਵਾ 26 ਮਾਰਚ ਤੱਕ ਲੁਧਿਆਣਾ ਨਗਰ ਨਿਗਮ ਦਾ ਵੀ ਕਾਰਜਕਾਲ ਪੂਰਾ ਹੋ ਜਾਵੇਗਾ, ਇਸ ਲਈ ਇਹਨਾਂ ਨਗਰ ਨਿਗਮਾਂ ਦੇ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ
ਇਹ ਚੋਣ ਪ੍ਰੀਕਿਆ ਪੂਰੀ ਹੋਣੀ ਲਾਜ਼ਮੀ ਹੈ, ਜਿਸ ਤੋਂ ਇਹ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਵਰੀ ਮਹੀਨੇ ਵਿੱਚ ਹੀ ਇਹਨਾਂ ਪ੍ਰੀਕਿਆਵਾਂ ਨੇਪਰੇ ਚਾੜ ਲਵੇਗੀ। ਇਸ ਸਾਲ ਦੇ ਖ਼ਤਮ ਹੋਣ ਨਾਲ ਹੀ ਸੂਬੇ ਦੀਆਂ ਕਰੀਬ 13 ਹਜ਼ਾਰ ਗ੍ਰਾਮ ਪੰਚਾਇਤਾਂ ਦਾ ਵੀ ਕਾਰਜਕਾਲ ਪੂਰਾ ਹੋ ਜਾਵੇਗਾ ਜਿਸ ਤੋਂ ਬਾਅਦ ਇਹਨਾਂ ਪੰਚਾਇਤਾਂ ਲਈ ਵੀ ਸੂਬਾ ਸਰਕਾਰ ਨੂੰ ਚੋਣਾਂ ਕਰਵਾਉਣੀਆਂ ਪੈਣਗੀਆਂ ਜਿਸ ਦੇ ਲਈ ਛੇਤੀ ਹੋ ਕੋਈ ਐਲਾਨ ਹੋ ਸਕਦਾ ਹੈ, ਸੂਤਰਾਂ ਅਨੁਸਾਰ ਇਹਨਾਂ ਚੋਣਾਂ ਨੂੰ ਵੀ ਜਨਵਰੀ ਦੀ ਤੀਜੇ ਹਫ਼ਤੇ ਚ ਕਰਵਾਇਆ ਜਾ ਸਕਦਾ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ