ਘੱਗਾ ਤੋਂ ਨੇੜਲੇ ਪਿੰਡ ਨਨਹੇੜੇ ਵਿਖੇ ਇੱਕ ਕਿਸਾਨ ਵਲੋਂ ਭੇਦ ਭਰੀ ਹਾਲਾਤ ਵਿਚ ਪਸਤ ਖੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਸਬੰਧੀ ਪੁਲਿਸ ਵਲੋਂ ਮੌਕੇ ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਮਾਣੇ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਗਿਆ। ਮੌਕੇ ਤੋਂ ਅਤੇ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਨਨਹੇੜੇ ਪਿੰਡ ਦਾ ਕਿਸਾਨ ਹਰਪਾਲ ਸਿੰਘ ਬੀਤੀ ਰਾਤ ਫਸਲਾਂ ਦੀ ਰਾਖੀ ਲਈ ਖੇਤ ਗਿਆ ਸੀ ਜੋ ਫ਼ਸਲਾਂ ਦੀ ਰਾਖੀ ਲਈ ਖ਼ੇਤ ਹੀ ਪੈਂਦਾ ਸੀ ਪਰ ਸਵੇਰੇ ਜਦੋਂ ਸਮੇਂ ਸਿਰ ਉਹ ਘਰ ਨਾ ਪਰਤਿਆ ਤਾਂ ਪੜਤਾਲ ਕਰਨ ਲਈ
ਖ਼ੇਤ ਜਾ ਕੇ ਪਤਾ ਲੱਗਿਆ ਹਰਪਾਲ ਸਿੰਘ ਵਲੋਂ ਖ਼ੁਦਕੁਸ਼ੀ ਕੀਤੀ ਹੋਈ ਸੀ ਤੇ ਉਸ ਦੇ ਆਪਣੇ ਰਿਵਾਲਵਰ ਵਿਚੋਂ ਇੱਕ ਗੋਲੀ ਚੱਲੀ ਹੋਈ ਸੀ। ਪੁਲਿਸ ਵਲੋਂ ਮੌਕੇ ਤੋਂ ਉਸ ਦਾ ਰਿਵਾਲਵਰ ਵੀ ਬਰਾਮਦ ਕਰ ਲਿਆ ਗਿਆ ਜਿਸ ਤੋਂ ਬਾਅਦ ਮ੍ਰਿਤਕ ਹਰਪਾਲ ਸਿੰਘ ਦੀ ਦੇਹ ਨੂੰ ਘਰ ਲਿਆਂਦਾ ਗਿਆ ਤੇ ਪੁਲਿਸ ਦੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਡਾਕਟਰੀ ਮੁਆਇਨੇ ਲਈ ਸਮਾਣੇ ਸਿਵਲ ਹਸਪਤਾਲ ਭੇਜ ਦਿੱਤਾ ਗਿਆਇਸ ਸਬੰਧੀ ਜਦੋਂ ਘੱਗਾ ਥਾਣਾ ਦੇ ਮੁਖੀ ਅਮਨਪਾਲ ਸਿੰਘ ਵਿਰਕ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਬੀਤੀ ਰਾਤ
ਫ਼ਸਲਾਂ ਦੀ ਰਾਖੀ ਲਈ ਹਰਪਾਲ ਸਿੰਘ ਖ਼ੇਤ ਗਿਆ ਸੀ ਤੇ ਸਵੇਰੇ ਪਰਵਾਰਕ ਮੈਂਬਰਾਂ ਵਲੋਂ ਖ਼ੇਤ ਜਾ ਕੇ ਦੇਖਿਆ ਤਾਂ ਰਿਵਾਲਵਰ ਸਮੇਤ ਉਸ ਦੀ ਲਾਸ਼ ਖੇਤਾਂ ਵਿਚ ਪਈ ਸੀ ਤੇ ਰਿਵਾਲਵਰ ਉਸ ਦੇ ਆਪਣੇ ਹੱਥ ਵਿਚ ਸੀ ਅਮਨਪਾਲ ਸਿੰਘ ਵਿਰਕ ਨੇ ਕਿਹਾ ਕਿ ਮੌਕੇ ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਡਾਕਟਰੀ ਮੁਆਇਨੇ ਤੋਂ ਬਾਅਦ ਮ੍ਰਿਤਕ ਦੇਹ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ ਅਤੇ ਬਾਕੀ ਡਾਕਟਰੀ ਜਾਂਚ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਤੋਂ ਬਾਅਦ ਹੀ ਦੱਸਿਆ ਜਾ ਸਕਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ