ਹੁਣੇ ਜਾਣੋ ਮੌਸਮ ਬਾਰੇ ਆਈ ਤਾਜ਼ਾ ਜਾਣਕਾਰੀ

Uncategorized

ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਮੌਸਮ ਨੇ ਠੰਡ ਦਾ ਅਹਿਸਾਸ ਕਰਵਾਇਆ ਹੈ। ਪੰਜਾਬ ਵਿੱਚ ਵੀ ਸਵੇਰ ਅਤੇ ਸ਼ਾਮ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਅਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੱਧ ਤੋਂ ਵੱਧ ਤਾਪਮਾਨ 25.1 ਅਤੇ ਘੱਟੋ-ਘੱਟ 11.1 ਡਿਗਰੀ ਸੈਲਸੀਅਸ ਰਹੇਗਾ।ਸੂਬੇ ਦੀ ਹਵਾ ਦੀ ਕੁਆਲਿਟੀ ਵਿੱਚ ਵੀ ਕਾਫੀ ਸੁਧਾਰ ਹੋਇਆ ਹੈ। ਹਾਲਾਂਕਿ ਪਰਾਲੀ ਸਾੜਨ ਦੇ ਮਾਮਲੇ ਅਜੇ ਵੀ ਸਾਹਮਣੇ ਆ ਰਹੇ ਹਨ,

ਪਰ ਪਹਿਲਾਂ ਦੇ ਮੁਕਾਬਲੇ ਇਹ ਮਾਮਲੇ ਘੱਟ ਗਏ ਹਨ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸਖ਼ਤੀ ਦਿਖਾਈ ਹੈ। ਜਿਸ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿੱਚ ਹਵਾ ਸਾਫ਼ ਹੋ ਗਈ ਹੈ।ਸੁਪਰੀਮ ਕੋਰਟ ਦੇ ਦਖਲ ਤੋਂ ਬਾਅਦ ਸਮੁੱਚੀ ਸਰਕਾਰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੰਮ ਕਰਨ ਲੱਗੀ। ਇਸ ਮਾਮਲੇ ਵਿੱਚ 9 ਡਿਪਟੀ ਕਮਿਸ਼ਨਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ।

ਇਸ ਦੇ ਨਾਲ ਹੀ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਮੁਤਾਬਕ 27 ਨਵੰਬਰ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਪੱਛਮੀ ਮਾਲਵੇ ਵਿੱਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *