CM ਮਾਨ ਨੇ ਪੰਚਾਇਤਾਂ ਨੂੰ ਦਿੱਤੇ ਸਖ਼ਤ ਨਿਰਦੇਸ਼

Uncategorized

ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਸਰਪੰਚਾਂ ਦੇ 8 ਸਾਲਾਂ ਤੋਂ ਬਕਾਇਆ ਪਏ ਮਾਣ ਭੱਤੇ ਦੀ ਅਦਾਇਗੀ ਲਈ ਆਪਣੀ ਆਮਦਨ ਵਿੱਚੋਂ ਯੋਗਦਾਨ ਪਾਉਣ ਲਈ ਕਿਹਾ ਹੈ ਅਤੇ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਫੰਡ ਪ੍ਰਾਪਤ ਹੋਣ ਤੋਂ ਬਾਅਦ ਸਰਕਾਰ ਪੂਰੀ ਰਕਮ ਵੀ ਅਦਾ ਕਰੇਗੀ। ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਸਵਾਲ ਦੇ ਜਵਾਬ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇਹ ਜਵਾਬ ਦਿੱਤਾ ਹੈ।

ਸਰਕਾਰ ਅਨੁਸਾਰ ਸਰਪੰਚਾਂ ਨੂੰ 72.40 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਜਾਣੀ ਹੈ, ਜਦਕਿ ਕੁੱਲ 95.40 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਹੈ।ਜ਼ਿਕਰਯੋਗ ਹੈ ਕਿ ਜਗ ਬਾਣੀ ਨੇ ਇਸ ਸਾਲ 28 ਅਗਸਤ ਨੂੰ ਇਸ ਸਬੰਧੀ ਵਿਸਥਾਰਤ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਪੰਜਾਬ ਦੇ 13262 ਸਰਪੰਚਾਂ ਨੂੰ ਪਿਛਲੇ ਅੱਠ ਸਾਲਾਂ ਤੋਂ ਸਰਕਾਰ ਵੱਲੋਂ ਦਿੱਤਾ ਗਿਆ ਮਾਣ ਭੱਤਾ ਅਜੇ ਤੱਕ ਨਹੀਂ ਮਿਲਿਆ ਹੈ।

ਸਰਕਾਰ ਸਰਪੰਚਾਂ ਨੂੰ 1200 ਰੁਪਏ ਪ੍ਰਤੀ ਮਹੀਨਾ ਦਿੰਦੀ ਹੈ, ਜਿਸ ਵਿਚੋਂ ਬਹੁਤਾ ਹਿੱਸਾ ਉਹ ਸਰਪੰਚ ਦੇ ਅਹੁਦੇ ਦੀ ਸ਼ਾਨ ਨੂੰ ਕਾਇਮ ਰੱਖਣ ਲਈ ਚਾਹ-ਪਾਣੀ ‘ਤੇ ਖ਼ਰਚ ਕਰਦੇ ਹਨ। ਬਜਟ ਦੀਆਂ ਕਮੀਆਂ ਕਾਰਨ ਸਰਕਾਰ ਇਹ ਰਾਸ਼ੀ ਜਾਰੀ ਨਹੀਂ ਕਰ ਸਕੀ। ਭਾਵੇਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਅਧਿਕਾਰਤ ਦਾਅਵਾ ਹੈ ਕਿ ਸਰਪੰਚਾਂ ਨੂੰ ਸਾਲ 2015-16 ਤੋਂ ਮਾਣ ਭੱਤਾ ਨਹੀਂ ਦਿੱਤਾ ਗਿਆ,

ਜਦਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਰਕਾਰ ਨੇ ਲਿਖ਼ਤੀ ਜਵਾਬ ਵਿੱਚ ਕਿਹਾ ਸੀ ਕਿ ਸਰਪੰਚਾਂ ਨੂੰ ਮਾਣ ਭੱਤਾ ਸਾਲ 2013-14 ਤੋਂ ਯਾਨੀ ਕਿ ਪਿਛਲੇ 10 ਸਾਲਾਂ ਤੋਂ ਨਹੀ ਦਿੱਤਾ ਜਾ ਰਿਹਾ ਹੈ। ਅਜਿਹਾ ਵੀ ਕਿਹਾ ਜਾ ਸਕਦਾ ਹੈ ਕਿ ਸਰਪੰਚਾਂ ਨੇ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇਖ ਲਈਆਂ ਪਰ ਉਨ੍ਹਾਂ ਦਾ ਮਾਣ ਭੱਤਾ ਨਹੀਂ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *