ਹੁਣੇ ਜਾਣੋ ਮੌਸਮ ਬਾਰੇ ਆਈ ਤਾਜ਼ਾ ਜਾਣਕਾਰੀ

Uncategorized

ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਨੇ ਵਾਹਨਾਂ ਦੇ ਡਰਾਈਵਰਾਂ ਨੂੰ ਇਸ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਅੱਜ ਸਵੇਰੇ ਵੀ ਪੰਜਾਬ ਦੇ ਕਈ ਖੇਤਰ ਸੰਘਣੀ ਧੁੰਦ (heavy fog) ਦੀ ਚਾਦਰ ਵਿੱਚ ਲਪੇਟੇ ਹੋਏ ਹਨ।ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ,

ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਤੇ ਲੁਧਿਆਣਾ ਸ਼ਾਮਲ ਹਨ। ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਦੌਰਾਨ ਭਾਵੇਂ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਡਿੱਗੇਗਾ।ਜੰਮੂ-ਕਸ਼ਮੀਰ ‘ਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 16 ਦਸੰਬਰ ਨੂੰ ਘਾਟੀ ਦੇ ਵੱਖ-ਵੱਖ ਇਲਾਕਿਆਂ ‘ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕਮਜ਼ੋਰ ਪੱਛਮੀ ਗੜਬੜ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਇਸ ਕਾਰਨ 16 ਦਸੰਬਰ ਦੀ ਰਾਤ ਨੂੰ

ਕਸ਼ਮੀਰ ਦੇ ਉੱਤਰੀ ਅਤੇ ਉੱਤਰ-ਪੂਰਬੀ ਹਿੱਸਿਆਂ ਦੇ ਵੱਖ-ਵੱਖ ਉੱਚੇ ਇਲਾਕਿਆਂ ਵਿੱਚ ਬਹੁਤ ਹਲਕੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ’ਚ ਜ਼ਿਆਦਾਤਰ ਥਾਵਾਂ ‘ਤੇ 21 ਦਸੰਬਰ ਤੱਕਮੌਸਮ ਖੁਸ਼ਕ ਰਹਿਣ ਅਤੇ ਕੜਾਕੇ ਦੀ ਠੰਡ ਜਾਰੀ ਰਹਿਣ ਦੀ ਸੰਭਾਵਨਾ ਹੈ । ਕਸ਼ਮੀਰ ਡਿਵੀਜ਼ਨ ਵਿੱਚ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਧੁੰਦ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਸ੍ਰੀਨਗਰ ਵਿੱਚ ਸੋਮਵਾਰ ਨੂੰ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਿਕਾਰਡ ਕੀਤੀ ਗਈ। ਸੋਮਵਾਰ ਨੂੰ ਇੱਥੇ ਘੱਟੋ-ਘੱਟ ਤਾਪਮਾਨ ਮਨਫ਼ੀ 1.5 ਡਿਗਰੀ ਸੈਲਸੀਅਸ ਅਤੇ

ਪਹਿਲਗਾਮ ਵਿੱਚ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਦਿੱਲੀ ਵਿੱਚ ਮੰਗਲਵਾਰ ਸਵੇਰੇ ਮੌਸਮ ਬਹੁਤ ਠੰਢਾ ਰਿਹਾ ਅਤੇ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਦੋ ਡਿਗਰੀ ਘੱਟ ਹੈ।ਮੌਸਮ ਵਿਭਾਗ ਨੇ ਦੱਸਿਆ ਕਿ ਸਵੇਰੇ 8.30 ਵਜੇ ਨਮੀ ਦਾ ਪੱਧਰ 100 ਫੀਸਦੀ ਸੀ।ਰਾਸ਼ਟਰੀ ਰਾਜਧਾਨੀ ‘ਚ ਸੋਮਵਾਰ ਇਸ ਮੌਸਮ ਦੀ ਸਭ ਤੋਂ ਠੰਡੀ ਸਵੇਰ ਰਹੀ।12 ਤੋਂ 17 ਦਸੰਬਰ ਦਰਮਿਆਨ ਘੱਟੋ-ਘੱਟ ਤਾਪਮਾਨ ਛੇ ਤੋਂ ਅੱਠ ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *