ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਉਡੀਕ ਕਰ ਰਹੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਹਾਲੇ ਹੋਰ ਉਡੀਕ ਕਰਨੀ ਪੈ ਸਕਦੀ ਹੈ । ਪੰਜਾਬ ਸਰਕਾਰ ਵੱਲੋਂ ਭਾਵੇਂ ਦੋ ਸਾਲ ਪਹਿਲਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ ਪਰ ਲਾਗੂ ਨਾ ਹੋਣ ‘ਤੇ ਮੁਲਾਜ਼ਮ ਵਰਗ ‘ਚ ਨੂੰ ਸਹੁੰ ਚੁਕਾਉਣ ਬਠਿੰਡਾ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਸੱਚ ਕਹੂੰ’ ਦੇ ਇਸ ਪੱਤਰਕਾਰ ਵੱਲੋਂ ਪੁੱਛੇ ਗਏ ਸਵਾਲ ‘ਤੇ ਜੋ ਜਵਾਬ ਦਿੱਤਾ ਗਿਆ ਕਿ ਕੇਂਦਰ ਦੀ ਨਵੀਂ ਸਕੀਮ ਦੀ ਪੜਚੋਲ ਕੀਤੀ ਜਾ ਰਹੀ ਹੈ, ਉਸ ਨੂੰ ਦੇਖ ਕੇ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦਾ ਪੈਂਡਾ ਹਾਲੇ ਲੰਬਾ
ਵੇਰਵਿਆਂ ਮੁਤਾਬਿਕ ਆਮ ਆਦਮੀ ਪਾਰਟੀ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਦਿਆਂ ਹੀ ਪੁਰਾਣੀ ਪੈ ਦਾ ਵੱਡੀ ਗਿਣਤੀ ਮੁਲਾਜ਼ਮ ਵਰਗ ਵੋਟਾਂ ‘ਚ ਆਪ ਦੇ ਹੱਕ ‘ਚ ਭੁਗਤਿਆ। ਸਰਕਾਰ ਨੇ ਦੋ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਸਬੰਧੀ ਨੋਟੀਫਿਕੇਸ਼ਨ ਜ਼ਾਰੀ ਤਾਂ ਕਰ ਦਿੱਤਾ ਪਰ ਉਸ ਨੂੰ ਲਾਗੂ ਨਹੀਂ ਕੀਤਾ ਗਿਆ। ਸਰਕਾਰ ਦੇ ਇਸ ਰਾਵਈਏ ਨਾਲ ਮੁਲਾਜ਼ਮਾਂ ‘ਚ ਰੋਸ ਪਹਿਲਾਂ ਨਾਲੋਂ ਵੀ ਜ਼ਿਆਦਾ ਵਧ ਗਿਆ
ਮੁਲਾਜ਼ਮ ਜਥੇਬੰਦੀਆਂ ਵੱਲੋਂ ਸਮੇਂ-ਸਮੇਂ ਸਿਰ ਰੋਸ ਪ੍ਰਦਰਸ਼ਨ ਕਰਕੇ ਨੋਟੀਫਿਕੇਸ਼ਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਡੈਮੋਕਰੇਟਿਕ ਟੀਚਰਜ ਫਰੰਟ ਵੱਲੋਂ ਕੱਲ ਪੰਜਾਬ ਸਰਕਾਰ ਵੱਲੋਂ ਦੋ ਸਾਲ ਪਹਿਲਾਂ ਜ਼ਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਸ ਸਬੰਧੀ ਜਦੋੰ ਵੀ ਪੰਜਾਬ ਸਰਕਾਰ ਨਾਲ ਮੀਟਿੰਗ ਕੀਤੀ ਜਾਂਦੀ ਹੈ ਤਾਂ ਅੱਗੋਂ ਇਹੋ ਜਵਾਬ ਮਿਲਦਾ ਹੈ ਕਿ ਸਰਕਾਰ ਅਤੇ ਕਰਮਚਾਰੀ ਦੇ ਪੈਨਸ਼ਨ ਫੰਡ ਵਿੱਚ ਜਮ੍ਹਾਂ 17000 ਹਜ਼ਾਰ ਕਰੋੜ ਕੇਂਦਰ ਸਰਕਾਰ ਵੱਲੋਂ ਵਾਪਿਸ ਨਹੀਂ ਕੀਤੇ ਚਾਹੀਂਦਾ ਸੀ। ਅਧਿਆਪਕ ਆਗੂ ਹਰਦੀਪ ਸਿੰਘ ਸਿੱਧੂ ਮਾਨਸਾ ਦਾ ਕਹਿਣਾ ਹੈ ਕਿ ਜਿਹੜੇ ਸੂਬਿਆਂ ਦੀਆਂ ਸਰਕਾਰਾਂ ਨੇ ਆਪਣੇ ਮੁਲਾਜ਼ਮਾਂ ਦਾ ਮਾਣ ਵਧਾਉਣਾ ਹੈ, ਉਹਨਾਂ ਨੇ ਆਪਣੇ ਪੱਧਰ ਤੇ ਆਪਣੇ ਸੂਬਿਆਂ ‘ਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ। ਪੰਜਾਬ ਸਰਕਾਰ ਵੀ ਆਪਣੇ ਪੱਧਰ ‘ਤੇ ਠੋਸ ਫ਼ੈਸਲਾ ਲੈ ਕੇ ਲਾਗੂ ਕਰ ਸਕਦੀ ਹੈ।