ਪੰਜਾਬ ਚ ਗੱਡੀਆਂ ਕਾਰਾਂ ਚਲਾਉਣ ਵਾਲੇ ਸਾਵਧਾਨ

Uncategorized

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ

ਲਈ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਚਲਾਨ ਦੇ ਨਾਲ-ਨਾਲ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ

ਜਿਸ ਦਾ ਲੋਕ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਜ਼ਿਆਦਾਤਰ ਲੋਕਾਂ ਵੱਲੋਂ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲੁਆਈ ਜਾ ਚੁੱਕੀ ਹੈ। ਉਨ੍ਹਾਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾਉਣਾ ਯਕੀਨੀ ਬਣਾਉਣ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *