ਹੁਣੇ ਜਾਣੋ ਮੌਸਮ ਬਾਰੇ ਆਈ ਤਾਜ਼ਾ ਜਾਣਕਾਰੀ

Uncategorized

ਉੱਤਰੀ ਭਾਰਤ ਦੇ ਸੂਬਿਆਂ ‘ਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਦਿੱਲੀ ਤੋਂ ਲੈ ਕੇ ਹਰਿਆਣਾ ਅਤੇ ਪੰਜਾਬ ‘ਚ ਮੌਸਮ ਬਦਲ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਹੁਣ ਅਸਮਾਨ ਵੀ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ। ਪੰਜਾਬ ‘ਚ ਮੌਸਮ ਸਾਫ਼ ਹੋ ਗਿਆ ਹੈ। ਇਸ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ।ਸ਼ਨਿਚਰਵਾਰ ਨੂੰ ਫਰੀਦਕੋਟ ‘ਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੇ ਲੁਧਿਆਣਾ ‘ਚ 24 ਡਿਗਰੀ ਸੈਲਸੀਅਸ ਨੇੜੇ ਪਹੁੰਚ ਗਿਆ। ਮੌਸਮ ਵਿਭਾਗ ਅਨੁਸਾਰ ਲੁਧਿਆਣਾ ‘ਚ

ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ, ਪਟਿਆਲਾ ‘ਚ ਘੱਟੋ-ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ, ਚੰਡੀਗੜ੍ਹ ‘ਚ ਘੱਟੋ-ਘੱਟ ਤਾਪਮਾਨ 9.1 ਡਿਗਰੀ, ਜਲੰਧਰ ‘ਚ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 6.4 ਡਿਗਰੀ ਸੈਲਸੀਅਸ, ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ, ਫਰੀਦਕੋਟ ‘ਚ ਘੱਟੋ-ਘੱਟ ਤਾਪਮਾਨ 7.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਿਨ ਵੇਲੇ ਧੁੱਪ ਖਿੜੇਗੀ ਜਿਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 15 ਫਰਵਰੀ ਤੋਂ ਪੱਛਮੀ ਗੜਬੜ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਆਸਮਾਨ ‘ਚ ਬੱਦਲਵਾਈ, ਬੂੰਦਾ-ਬਾਂਦੀ ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ (ਪੰਜਾਬ ‘ਚ ਮੀਂਹ) ਹੋ ਸਕਦੀ ਹੈ। ਸ਼ੁੱਕਰਵਾਰ ਨੂੰ ਨਵਾਂਸ਼ਹਿਰ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ, ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 4 ਡਿਗਰੀ ਅਤੇ ਲੁਧਿਆਣਾ ਦਾ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *