ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਦੇ ਬਾਰੇ ਆਈ ਵੱਡੀ ਖ਼ਬਰ ਜਲਦੀ ਦੇਖੋ

Uncategorized

ਚੋਣ ਕਮਿਸ਼ਨ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ 9 ਕੇਂਦਰੀ ਮੰਤਰੀਆਂ ਸਮੇਤ ਘੱਟੋ-ਘੱਟ 54 ਰਾਜ ਸਭਾ ਮੈਂਬਰਾਂ ਦਾ ਕਾਰਜਕਾਲ ਮੰਗਲਵਾਰ ਅਤੇ ਬੁਧਵਾਰ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਵਿਚੋਂ ਕੁੱਝ ਉੱਚ ਸਦਨ ਵਿਚ ਵਾਪਸ ਨਹੀਂ ਆਉਣਗੇ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ 33 ਸਾਲ ਪੁਰਾਣੀ ਸੰਸਦੀ ਪਾਰੀ ਬੁਧਵਾਰ (3 ਅਪ੍ਰੈਲ) ਨੂੰ ਖਤਮ ਹੋਵੇਗੀ। ਇਹ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਪਹਿਲੀ ਵਾਰ ਉੱਚ ਸਦਨ ’ਚ ਪਹੁੰਚ ਰਹੇ ਹਨ। ਸੋਨੀਆ ਗਾਂਧੀ ਰਾਜਸਥਾਨ ਤੋਂ ਪਹਿਲੀ ਵਾਰ

ਉੱਚ ਸਦਨ ’ਚ ਦਾਖਲ ਹੋਣਗੇ। ਆਰਥਕ ਸੁਧਾਰਾਂ ਦੇ ਨਿਰਮਾਤਾ ਮੰਨੇ ਜਾਣ ਵਾਲੇ 91 ਸਾਲ ਦੇ ਡਾ. ਮਨਮੋਹਨ ਸਿੰਘ ਅਕਤੂਬਰ 1991 ’ਚ ਪਹਿਲੀ ਵਾਰ ਰਾਜ ਸਭਾ ਦੇ ਮੈਂਬਰ ਬਣੇ ਸਨ। ਉਹ 1991 ਤੋਂ 1996 ਤਕ ਨਰਸਿਮਹਾ ਰਾਓ ਦੀ ਸਰਕਾਰ ’ਚ ਵਿੱਤ ਮੰਤਰੀ ਅਤੇ 2004 ਤੋਂ 2014 ਤਕ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਤੋਂ ਇਲਾਵਾ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ, ਸਿਹਤ ਮੰਤਰੀ ਮਨਸੁਖ ਮਾਂਡਵੀਆ, ਪਸ਼ੂ ਪਾਲਣ ਅਤੇ ਮੱਛੀ ਪਾਲਣ ਮੰਤਰੀ ਪਰਸ਼ੋਤਮ ਰੁਪਾਲਾ, ਸੂਚਨਾ ਤਕਨਾਲੋਜੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ, ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ,

ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰੀ ਨਾਰਾਇਣ ਰਾਣੇ ਅਤੇ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਐਲ ਮੁਰੂਗਨ ਨੇ ਮੰਗਲਵਾਰ ਨੂੰ ਰਾਜ ਸਭਾ ’ਚ ਅਪਣਾ ਕਾਰਜਕਾਲ ਪੂਰਾ ਕਰ ਲਿਆ। ਵਾਤਾਵਰਣ ਮੰਤਰੀ ਭੁਪੇਂਦਰ ਯਾਦਵ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਦਾ ਕਾਰਜਕਾਲ ਬੁਧਵਾਰ ਨੂੰ ਖਤਮ ਹੋ ਰਿਹਾ ਹੈ। ਵੈਸ਼ਣਵ ਨੂੰ ਛੱਡ ਕੇ ਇਹ ਸਾਰੇ ਕੇਂਦਰੀ ਮੰਤਰੀ ਲੋਕ ਸਭਾ ਚੋਣਾਂ ਲੜ ਰਹੇ ਹਨ, ਜਿਨ੍ਹਾਂ ਨੂੰ ਉੱਚ ਸਦਨ ਵਿਚ ਇਕ ਹੋਰ ਕਾਰਜਕਾਲ ਨਹੀਂ ਦਿਤਾ ਗਿਆ ਹੈ। ਵੈਸ਼ਣਵ ਅਤੇ ਮੁਰੂਗਨ ਨੂੰ ਰਾਜ ਸਭਾ ’ਚ ਇਕ ਹੋਰ ਕਾਰਜਕਾਲ ਦਿਤਾ ਗਿਆ ਹੈ। ਉੱਚ ਸਦਨ ਦੇ 49 ਮੈਂਬਰ ਮੰਗਲਵਾਰ (2 ਅਪ੍ਰੈਲ) ਨੂੰ ਸੇਵਾਮੁਕਤ ਹੋਏ, ਜਦਕਿ ਪੰਜ ਬੁਧਵਾਰ (3 ਅਪ੍ਰੈਲ) ਨੂੰ ਸੇਵਾਮੁਕਤ ਹੋਣ ਵਾਲੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *