ਹੁਣੇ ਹੁਣੇ ਹਵਾਈ ਸਫ਼ਰ ਕਰਨ ਵਾਲਿਆਂ ਦੇ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਹਾਲ ਹੀ ਵਿੱਚ ਵਿਸਤਾਰਾ ਏਅਰਲਾਈਨਜ਼ (Vistara Airlines) ਦੀਆਂ 160 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ ਹੈ। ਇਸ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਗਲਵਾਰ (2 ਅਪ੍ਰੈਲ) ਨੂੰ ਵੀ ਵਿਸਤਾਰਾ ਏਅਰਲਾਈਨਜ਼ ਦੀਆਂ ਘੱਟੋ-ਘੱਟ 38 ਉਡਾਣਾਂ ਰੱਦ ਹੋ ਚੁੱਕੀਆਂ ਹਨ। ਦੋ ਦਿਨਾਂ ਵਿੱਚ ਵਿਸਤਾਰਾ ਦੀਆਂ 80 ਤੋਂ ਵੱਧ ਉਡਾਣਾਂ ਰੱਦ ਹੋ ਚੁੱਕੀਆਂ ਹਨ। ਅਜਿਹੇ ‘ਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ (MOCA) ਨੇ ਟਾਟਾ ਗਰੁੱਪ ਦੀ ਏਅਰਲਾਈਨ ਵਿਸਤਾਰਾ ਤੋਂ ਜਵਾਬ ਮੰਗਿਆ ਹੈ। ਮੰਤਰਾਲੇ ਨੇ ਏਅਰਲਾਈਨਜ਼ ਤੋਂ ਉਡਾਣਾਂ ‘ਚ ਦੇਰੀ

ਅਤੇ ਰੱਦ ਕਰਨ ਦਾ ਕਾਰਨ ਪੁੱਛਿਆ ਹੈ।ਵੱਡੇ ਸ਼ਹਿਰਾਂ ਤੋਂ ਆਉਣ ਵਾਲੀਆਂ ਵਿਸਤਾਰਾ ਦੀਆਂ 38 ਉਡਾਣਾਂ ਪਾਇਲਟਾਂ ਦੀ ਘਾਟ ਕਾਰਨ ਰੱਦ ਹੋਈਆਂ ਹਨ। ਇਸ ਵਿੱਚ ਮੁੰਬਈ ਤੋਂ ਉਡਾਣ ਭਰਨ ਵਾਲੀਆਂ 15, ਦਿੱਲੀ ਤੋਂ 12 ਅਤੇ ਬੈਂਗਲੁਰੂ ਤੋਂ 11 ਉਡਾਣਾਂ ਸ਼ਾਮਲ ਹਨ। ਸੋਮਵਾਰ ਨੂੰ ਵਿਸਤਾਰਾ ਦੀਆਂ 50 ਤੋਂ ਵੱਧ ਉਡਾਣਾਂ ਰੱਦ ਹੋਈਆਂ। ਯਾਤਰੀਆਂ ਨੇ ਇਸ ਦੀ ਸ਼ਿਕਾਇਤ ਏਅਰਲਾਈਨਜ਼ ਨੂੰ ਕੀਤੀ ਸੀ। ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਯੂਜ਼ਰਸ ਵੀ ਆਪਣੀ ਰਾਏ ਦੇ ਰਹੇ ਸਨ। ਇਸ ਤੋਂ ਬਾਅਦ ਏਅਰਲਾਈਨ ਨੇ ਉਡਾਣਾਂ ਦੀ ਗਿਣਤੀ ‘ਚ ਕਟੌਤੀ ਦਾ ਐਲਾਨ

ਕੀਤਾ ਸੀ।ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਵਿਸਤਾਰਾ ਤੋਂ ਇੰਨੀ ਵੱਡੀ ਗਿਣਤੀ ਵਿਚ ਉਡਾਣਾਂ ਰੱਦ ਹੋਣ ਅਤੇ ਉਡਾਣ ਵਿਚ ਦੇਰੀ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ। ਸਿੰਧੀਆ ਨੇ ਏਅਰਲਾਈਨ ਤੋਂ ਇਹ ਵੀ ਪੁੱਛਿਆ ਹੈ ਕਿ ਉਹ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨਾਲ ਨਜਿੱਠਣ ਲਈ ਕੀ ਕਦਮ ਚੁੱਕ ਰਹੇ ਹਨ। ਇਸ ਦੇ ਨਾਲ ਹੀ ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀ.ਜੀ.ਸੀ.ਏ.) ਨੇ ਵਿਸਤਾਰਾ ਨੂੰ ਫਲਾਈਟ ਦੇਰੀ ਅਤੇ ਰੱਦ ਹੋਣ ‘ਤੇ ਰੋਜ਼ਾਨਾ ਰਿਪੋਰਟ ਦੇਣ ਲਈ ਕਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *