ਹੁਣੇ ਹੁਣੇ ਕੈਨੇਡਾ ਤੋਂ ਆਈ ਵੱਡੀ ਮਾੜੀ ਖ਼ਬਰ

Uncategorized

ਕੈਨੇਡਾ ਨੇ ਇਕ ਵਾਰ ਫਿਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਸਿਰਫ਼ 12,900 ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਦੇਣ ਦੀ ਗੱਲ ਕਹੀ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਕੈਨੇਡਾ ਦਾ ਪੱਛਮੀ ਸੂਬਾ ਨੋਵਾ ਸਕੋਟੀਆ ਵਿੱਦਿਅਕ ਸਾਲ 2024-25 ਲਈ ਸਿਰਫ਼ 12,900 ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਟੱਡੀ ਪਰਮਿਟ ਜਾਰੀ ਕਰੇਗਾ।  ਇਸ ਸਾਲ ਸਟੱਡੀ ਪਰਮਿਟਾਂ ਦੀ ਗਿਣਤੀ ਪਿਛਲੇ ਸਾਲ ਦੀ ਤੁਲਨਾ ਨਾਲੋਂ ਲਗਭਗ 36 ਫ਼ੀਸਦੀ ਘੱਟ ਹੈ, ਜਦਕਿ 2023 ਵਿਚ ਸਟੱਡੀ ਪਰਮਿਟ ਜਾਰੀ ਕਰਨ ਦੀ ਇਹ ਗਿਣਤੀ 19,900

ਸੀ। ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ਾ ਅਰਜ਼ੀ ਪ੍ਰਕਿਰਿਆ ਅਤੇ ਨੀਤੀ ਵਿਚ ਬਦਲਾਅ ਕੀਤੇ ਹਨ, ਜਿਸ ਤਹਿਤ ਦੇਸ਼ ਸਿਰਫ਼ 3,60,000 ਵਿਦੇਸ਼ੀ ਵਿਦਿਆਰਥੀਆਂ ਨੂੰ ਹੀ ਪੜ੍ਹਾਈ ਕਰਨ ਲਈ ਕੈਨੇਡਾ ਆਉਣ ਦੀ ਮਨਜ਼ੂਰੀ ਮਿਲੇਗੀ। ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਨੋਵਾ ਸਕੋਟੀਆ ਵਿਚ 12,900 ਸਟੱਡੀ ਪਰਮਿਟਾਂ ਨੂੰ ਜਨਤਕ, ਨਿੱਜੀ ਅਤੇ ਕਮਿਊਨਿਟੀ ਕਾਲਜਾਂ ਵਿਚ ਵੰਡਿਆ ਜਾਵੇਗਾ। ਉੱਨਤ ਸਿੱਖਿਆ ਮੰਤਰੀ ਬ੍ਰਾਇਨ ਵੋਂਗ ਨੇ ਪ੍ਰੋਵਿੰਸ ਹਾਊਸ ਵਿਚ ਆਪਣੇ ਵਿਭਾਗ ਦੇ ਬਜਟ ’ਤੇ ਬਹਿਸ ਦੇ ਦੌਰਾਨ ਨੋਵਾ ਸਕੋਟੀਆ ਦੇ ਅਧਿਐਨ

ਪਰਮਿਟ ਜਾਰੀ ਕਰਨ ਦਾ ਐਲਾਨ ਕੀਤਾ ਹੈ।ਵੋਂਗ ਨੇ ਕਿਹਾ ਕਿ ਇਸ ਸਾਲ ਤੋਂ ਪਹਿਲਾਂ ਸਕੂਲ ਅਸਲ ਵਿਚ ਸੰਘੀ ਸਰਕਾਰ ਦੇ ਕੋਲ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਅਸੀਮਿਤ ਗਿਣਤੀ ’ਚ ਅਰਜ਼ੀਆਂ ਜਮ੍ਹਾਂ ਕਰ ਸਕਦੇ ਸਨ, ਪਰ ਹੁਣ ਨਿਰਧਾਰਤ ਕੀਤੀ ਗਈ ਗਿਣਤੀ 3,60,000 ਵਿਦੇਸ਼ੀ ਵਿਦਿਆਰਥੀਆਂ ਲਈ ਕੈਨੇਡਾ ਦੀ ਨੀਤੀ ਦਾ ਹਿੱਸਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਹ ਕਦਮ ਕੈਨੇਡਾ ’ਚ ਵੱਡੀ ਗਿਣਤੀ ’ਚ ਵਿਦਿਆਰਥੀ ਵੀਜ਼ਾ ਅਰਜ਼ੀਆਂ ਆਉਣ

ਕਾਰਨ ਪੈਦਾ ਹੋਏ ਰਿਹਾਇਸ਼ੀ ਸੰਕਟ ਨੂੰ ਘੱਟ ਕਰਨ ਲਈ ਚੁੱਕਿਆ ਹੈ।ਰਿਪੋਰਟ ਵਿਚ ਕਿਹਾ ਗਿਆ ਹੈ ਕਿ ਨੋਵਾ ਸਕੋਟੀਆ ਦੀਆਂ 10 ਪ੍ਰਮੁੱਖ ਯੂਨੀਵਰਸਿਟੀਆਂ ਵਿਚੋਂ ਕੇਪ ਬ੍ਰੇਟਨ ਯੂਨੀਵਰਸਿਟੀ ਨੂੰ ਸਭ ਤੋਂ ਵੱਧ ਨੁਕਸਾਨ ਹੋਵੇਗਾ ਕਿਉਂਕਿ ਕੈਨੇਡਾ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੱਡੀ ਕਮੀ ਦੇਖਣ ਨੂੰ ਮਿਲੇਗੀ। ਯੂਨੀਵਰਸਿਟੀ ਨੂੰ 5,086 ਅਰਜ਼ੀਆਂ ਅਲਾਟ ਕੀਤੀਆਂ ਗਈਆਂ ਹਨ, ਜੋ ਪਿਛਲੇ ਸਾਲ ਨਾਲੋਂ 52 ਫ਼ੀਸਦੀ ਘੱਟ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *