ਹੁਣ ਭੁੱਲਕੇ ਵੀ ਨਾ ਕਰਿਓ ਇਹ ਕੰਮ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

Uncategorized

ਗਰਮੀਆਂ ਦੀ ਸ਼ੁਰੂਆਤ ਦੇ ਨਾਲ ਹੀ ਨਗਰ ਨਿਗਮ ਚੰਡੀਗੜ੍ਹ ਨੂੰ ਸ਼ਹਿਰ ਦੇ ਕੁਝ ਹਿੱਸਿਆਂ ਵਿਚ ਘੱਟ ਪ੍ਰੈਸ਼ਰ ਨਾਲ ਪਾਣੀ ਆਉਣ ਦੀਆਂ ਸ਼ਿਕਾਇਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਮੱਦੇਨਜ਼ਰ ਨਿਗਮ ਨੇ 15 ਅਪ੍ਰੈਲ ਤੋਂ 30 ਜੂਨ ਤੱਕ ਪੀਣ ਵਾਲੇ ਪਾਣੀ ਨਾਲ ਕਾਰਾਂ ਧੋਣ, ਪਲਾਂਟਾਂ ਨੂੰ ਪਾਣੀ ਦੇਣ ਆਦਿ ‘ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕੋਈ ਵੀ ਅਜਿਹਾ ਕਰਦਾ ਪਾਇਆ ਗਿਆ ਤਾਂ ਨਿਗਮ ਟੀਮ ਮੌਕੇ ‘ਤੇ ਹੀ 5512 ਰੁਪਏ ਦਾ ਚਲਾਨ ਕੱਟੇਗੀ। ਇਹ ਚਲਾਨ ਪਾਣੀ ਦੇ ਬਿੱਲ ਵਿਚ ਜੋੜ ਕੇ ਭੇਜਿਆ ਜਾਵੇਗਾ।

ਨਿਗਮ ਨੇ ਵਾਟਰ ਸਪਲਾਈ ਦੇ ਸਮੇਂ ਦੌਰਾਨ ਲਾਅਨ, ਵਿਹੜਿਆਂ ਅਤੇ ਵਾਹਨਾਂ ਨੂੰ ਧੋਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਮੰਤਵਾਂ ਲਈ ਪਾਣੀ ਦੀ ਖ਼ਪਤ ਨੂੰ ਪਾਣੀ ਦੀ ਬਰਬਾਦੀ ਅਤੇ ਦੁਰਵਰਤੋਂ ਮੰਨਿਆ ਜਾਵੇਗਾ ਅਤੇ ਜਲ ਸਪਲਾਈ ਉਪ-ਨਿਯਮਾਂ ਦੇ ਉਪਬੰਧਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤਹਿਤ ਮੌਕੇ ’ਤੇ ਹੀ 5512 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਇਸ ਜੁਰਮਾਨੇ ਦੀ ਰਕਮ ਪਾਣੀ ਦੇ ਬਿੱਲ ਵਿੱਚ ਜੋੜ ਕੇ ਭੇਜੀ ਜਾਵੇਗੀ।

ਨਿਗਮ ਨੇ ਕਿਹਾ ਹੈ ਕਿ ਚਲਾਨ ਜਾਰੀ ਕਰਨ ਤੋਂ ਬਾਅਦ ਵੀ ਜੇਕਰ ਕੋਈ ਵਿਅਕਤੀ ਪਾਣੀ ਦੀ ਬਰਬਾਦੀ ਕਰਦਾ ਪਾਇਆ ਗਿਆ ਤਾਂ ਬਿਨਾਂ ਕੋਈ ਅਗਾਊਂ ਸੂਚਨਾ ਦਿੱਤੇ ਉਸ ਦਾ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਾਂਚ ਦੌਰਾਨ ਜੇਕਰ ਕੋਈ ਬੂਸਟਰ ਪੰਪ, ਹੋਜ਼ ਪਾਈਪ ਆਦਿ ਦੀ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ। ਨਗਰ ਨਿਗਮ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਨਿਗਮ ਨੇ ਕਿਹਾ ਹੈ ਕਿ ਪਾਣੀ ਬਚਾਉਣ ਲਈ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *